ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਦਫ਼ਤਰ ਬਾਹਰ ਲਾਇਆ ਧਰਨਾ
🎬 Watch Now: Feature Video
ਅੰਮ੍ਰਿਤਸਰ:ਸ਼ਹਿਰ 'ਚ ਨਗਰ ਨਿਗਮ ਦਫ਼ਤਰ ਦੇ ਬਾਹਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਵੱਲੋਂ ਧਰਨਾ ਲਾਇਆ ਗਿਆ। ਕਰਮਚਾਰੀਆਂ ਨੇ ਇਹ ਧਰਨਾ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਲਾਇਆ। ਧਰਨੇ ਦੌਰਾਨ ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅਫਸਰਾਂ ਵੱਲੋਂ ਸ਼ਹਿਰ 'ਚ ਕੂੜਾ ਚੁੱਕਣ ਵਾਲੇ ਕਰਮਚਾਰੀਆਂ ਨੂੰ ਬਿਨਾਂ ਨੋਟਿਸ ਦਿੱਤੇ ਕੱਢ ਦਿੱਤਾ ਗਿਆ। ਜਦੋਂ ਕਿ ਕੋਰੋਨਾ ਕਾਲ 'ਚ ਇਨ੍ਹਾਂ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦਾਅ 'ਤੇ ਲਾ ਕੇ ਕੰਮ ਕੀਤਾ। ਇਸ ਦੇ ਬਾਵਜੂਦ ਜਦ ਕਰਮਚਾਰੀਆਂ ਵੱਲੋਂ ਤਨਖਾਹਾਂ ਵਧਾਉਣ ਲਈ ਮੰਗ ਪੱਤਰ ਸੌਂਪਿਆ ਗਿਆ ਤਾਂ ਉਨ੍ਹਾਂ ਨੂੰ ਕੱਢ ਦਿੱਤਾ ਗਿਆ। ਕਰਮਚਾਰੀਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਮੁੜ ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।