ਅੰਮ੍ਰਿਤਸਰ: ਗਰੀਬ ਮਜ਼ਦੂਰ ਦਾ ਕੀਤਾ ਗਿਆ ਕਤਲ - Murder story
🎬 Watch Now: Feature Video
ਅਜਨਾਲਾ ਦੇ ਪਿੰਡ ਹਰਦੋ ਪੁਤਲੀ 'ਚ ਇੱਕ ਗ਼ਰੀਬ ਮਜ਼ਦੂਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਹ ਪਿੰਡ ਦੇ ਇੱਕ ਕਿਸਾਨ ਦੇ ਘਰ ਵਿੱਚ ਪਿਛਲੇ 2-3 ਸਾਲਾਂ ਤੋਂ ਕੰਮ ਕਰਦਾ ਸੀ। ਬੀਤੀਂ ਰਾਤ 12 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ਉੱਤੇ ਡੂੰਘੀ ਸੱਟ ਮਾਰ ਕੇ ਕਤਲ ਕਰ ਦਿੱਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਦੋਸ਼ੀਆ ਨੂੰ ਜਲਦ ਤੋਂ ਜਲਦ ਫੜ ਗ੍ਰਿਫ਼ਤਾਰ ਕੀਤਾ ਜਾਵੇਗਾ।