ਸਾਲ ਪਹਿਲਾਂ ਹੋਏ ਕਤਲ ਮਾਮਲੇ ਦਾ ਮੁਲਜ਼ਮ ਗ੍ਰਿਫਤਾਰ - ਰੁਪਇਆਂ ਦੇ ਲੈਣ-ਦੇਣ ਅਤੇ ਪੁਰਾਣੀ ਰੰਜਿਸ਼ ਕਾਰਨ ਕੀਤਾ ਕਤਲ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਪੁਲਿਸ ਨੇ ਇੱਕ ਕਤਲ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਚੱਕ ਫੁਲੂ ਵਿੱਚ ਬੀਤੇ ਸਾਲ ਕੁਲਦੀਪ ਕੁਮਾਰ ਦੇ ਕਤਲ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਤੀਸ਼ ਕੁਮਾਰ ਨੇ ਦੱਸਿਆ ਕਿ ਬੀਤੇ ਸਾਲ ਗੜ੍ਹਸ਼ੰਕਰ ਦੇ ਪਿੰਡ ਚੱਕ ਫੁਲੂ ਵਿੱਚ ਇੱਕ ਨੌਜਵਾਨ ਦੀ ਲਾਸ਼ ਛੱਪੜ ਚੋਂ ਬਰਾਮਦ ਹੋਈ ਸੀ। ਉਸ ਵੇਲੇ ਮ੍ਰਿਤਕ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਸੀ ਪਰ ਪੁਲਿਸ ਵੱਲੋਂ ਲਗਾਤਾਰ ਜਾਰੀ ਜਾਂਚ ਤੋਂ ਬਾਅਦ ਕਤਲ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਇਹ ਕਤਲ ਰੁਪਇਆਂ ਦੇ ਲੈਣ-ਦੇਣ ਅਤੇ ਪੁਰਾਣੀ ਰੰਜਿਸ਼ ਦੇ ਕਾਰਨ ਕੀਤਾ ਗਿਆ। ਪੁਲਿਸ ਵੱਲੋਂ ਮੁਲਜ਼ਮ ਸੁਰਜੀਤ ਸਿੰਘ ਉੱਤੇ ਕਾਨੂੰਨੀ ਕਾਰਵਾਈ ਜਾਰੀ ਹੈ।