ਪਠਾਨਕੋਟ 'ਚ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦਾ ਕਤਲ, ਰੈਨਾ ਛੱਡ ਆਏ ਆਈਪੀਐਲ - Murder in Pathankot
🎬 Watch Now: Feature Video
ਪਠਾਨਕੋਟ: ਬੀਤੀ 19 ਅਗਸਤ ਦੀ ਰਾਤ ਨੂੰ ਥਰਿਆਲ ਪਿੰਡ ਵਿਖੇ ਰਾਤ ਨੂੰ ਸੁੱਤੇ ਸਮੇਂ ਕੁੱਝ ਲੁਟੇਰਿਆਂ ਵੱਲੋਂ ਇੱਕ ਘਰ ਵਿੱਚ ਕਾਤਲਾਨਾ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਅਸ਼ੋਕ ਕੁਮਾਰ ਨਾਂਅ ਦੇ ਇੱਕ ਠੇਕੇਦਾਰ ਦੀ ਮੌਤ ਹੋ ਗਈ ਸੀ ਅਤੇ ਬਾਕੀ ਮੈਂਬਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਇਸ ਹਮਲੇ ਵਿੱਚ ਇੱਕ ਦੀ ਮੌਤ ਹਸਪਤਾਲ ਵਿਖੇ ਇਲਾਜ਼ ਦੌਰਾਨ ਤੇ ਇੱਕ ਦੀ ਮੌਕੇ ਉੱਤੇ ਮੌਤ ਹੋ ਗਈ ਸੀ। ਇਹ ਮਰਨ ਵਾਲੇ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਜਿਸ ਕਰਕੇ ਇਹ ਵੀ ਖਬਰ ਆ ਰਹੀ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਕਰਵਾਉਣ ਤੋਂ ਪਹਿਲਾਂ ਚੇਨਈ ਸੁਪਰ ਕਿੰਗਸ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ ਟੂਰਨਾਮੈਂਟ ਤੋਂ ਆਪਣਾ ਨਾਂਅ ਵਾਪਸ ਲੈ ਲਿਆ ਹੈ। ਸੁਰੇਸ਼ ਰੈਨਾ ਭਾਰਤ ਪਰਤ ਆਏ ਹਨ। ਇਸ ਬਾਰੇ ਗੱਲ ਕਰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੁਰੇਸ਼ ਰੈਨਾ ਮ੍ਰਿਤਕ ਦਾ ਰਿਸ਼ਤੇਦਾਰ ਹੈ ਅਤੇ ਉਹ ਪਠਾਨਕੋਟ ਆ ਸਕਦਾ ਹੈ। ਉਧਰ ਇਸ ਗੱਲ ਦੀ ਪੁਸ਼ਟੀ ਐਸਪੀ ਪ੍ਰਭਜੋਤ ਸਿੰਘ ਵਿਰਕ ਨੇ ਵੀ ਕੀਤੀ।