ਪਟਿਆਲਾ: ਮੁਸਲਿਮ ਭਾਈਚਾਰੇ ਤੇ ਦਲਿਤ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੱਢਿਆ ਰੋਸ ਮਾਰਚ
🎬 Watch Now: Feature Video
ਪਟਿਆਲਾ ਸ਼ਹਿਰ ਵਿੱਚ ਮੁਸਲਿਮ ਭਾਈਚਾਰੇ ਤੇ ਦਲਿਤ ਭਾਈਚਾਰੇ ਨੇ ਸਾਂਝੇ ਤੌਰ 'ਤੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਰੋਸ ਮਾਰਚ ਕੱਢਿਆ। ਪ੍ਰਦਰਸ਼ਨ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਐਨ.ਸੀ.ਆਰ ਦੇ ਵਿਰੋਧ ਵਿੱਚ ਹਿੱਸਾ ਲਿਆ। ਇਸ ਮੁਜ਼ਾਹਰੇ ਦੀ ਅਗਵਾਈ ਮੁਸਲਿਮ ਦੇ ਮੁਖੀ ਐਡਵੋਕੇਟ ਮੂਸਾ ਖਾਨ ਅਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਜ਼ੋਨ ਦੇ ਮੁਸਲਿਮ ਵਿੰਗ ਦੇ ਮੁਖੀ ਨੇ ਕੀਤੀ। ਦਲਿਤ ਭਾਈਚਾਰੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ, ਜਦੋਂਕਿ ਕੁਝ ਸਿੱਖਿਅਤ ਕੈਦੀਆਂ ਅਤੇ ਵਿਦਿਆਰਥੀ ਸਮੂਹਾਂ ਨੇ ਇਸ ਦਾ ਸਮਰਥਨ ਕੀਤਾ।