ਮੁਸਲਿਮ ਭਾਈਚਾਰੇ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਵੱਡਾ ਐਲਾਨ - ਤਾਨਾਸ਼ਾਹੀ ਨਹੀਂ ਚੱਲ ਸਕਦੀ
🎬 Watch Now: Feature Video
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਮਜਲਿਸ ਅਹਿਰਾਰ ਇਸਲਾਮ ਹਿੰਦ ਵੱਲੋਂ ਫੀਲਡ ਗੰਜ ਚੌਂਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ (Protest) ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਕਿਸਾਨ ਭਰਾਵਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਵੱਲੋਂ ਨਜ਼ਰ ਅੰਦਾਜ ਕਰਨਾ ਅਤੇ ਗੱਲਬਾਤ ਤੱਕ ਖ਼ਤਮ ਕਰਨਾ ਸ਼ਰਮ ਦੀ ਗੱਲ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਸੱਤਾ ਦਾ ਮਤਲਬ ਇਹ ਨਹੀਂ ਕੀ ਜਨਤਾ ਦੀ ਆਵਾਜ਼ ਨੂੰ ਨਜ਼ਰ ਅੰਦਾਜ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ‘ਚ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਇੱਥੇ ਤਾਨਾਸ਼ਾਹੀ ਨਹੀਂ ਚੱਲ ਸਕਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਵਰਗ ਆਪਣੇ ਕਿਸਾਨ ਭਰਾਵਾਂ ਦੇ ਨਾਲ ਹੈ। ਜਦੋਂ ਤੱਕ ਕਿਸਾਨ ਅੰਦੋਲਨ (kissan movement) ਚੱਲਦਾ ਰਹੇਗਾ ਸਰਵ ਧਰਮ ਦੇ ਲੋਕ ਨਾਲ ਰਹਿਣਗੇ।