ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਵਿਖੇ ਨਗਰ ਕੀਰਤਨ - ਨਗਰ ਕਰੀਤਨ ਦਾ ਆਯੋਜਨ
🎬 Watch Now: Feature Video
ਸ੍ਰੀ ਫ਼ਤਿਗੜ੍ਹ ਸਾਹਿਬ:ਮੰਡੀ ਗੋਬਿੰਦਗੜ੍ਹ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢਿਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਤੋਂ ਇਲਾਵਾ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵੀ ਸ਼ਿਰਕਤ ਕੀਤੀ। ਸ਼ਹਿਰ ਦੀ ਵੱਖ ਵੱਖ ਥਾਵਾਂ 'ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਲਾਕਾ ਵਾਸੀਆਂ ਨੂੰ ਰਵਿਦਾਸ ਜਯੰਤੀ ਦੀ ਵਧਾਈ ਦਿੱਤੀ।