ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀਆਂ ਦਿੱਤੀਆਂ ਵਧਾਈਆਂ
🎬 Watch Now: Feature Video
ਬਠਿੰਡਾ: ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਕੇ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਅੱਗੇ ਸਿੱਖ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਵੱਖ ਵੱਖ ਜਗਾ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਕਿਹਾ ਕਿ ਸੰਗਤਾਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਬਾਣੇ ਅਤੇ ਬਾਣੀ ਦੇ ਧਾਰਨੀ ਬਣ ਕੇ ਗੁਰੂ ਦੀਆਂ ਖੁਸੀਆਂ ਪ੍ਰਾਪਤ ਕਰੇ।