ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਪਹੂਵਿੰਡ 'ਚ ਸਜਾਇਆ ਗਿਆ ਨਗਰ ਕੀਰਤਨ - ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
🎬 Watch Now: Feature Video
ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਮੌਕੇ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ 'ਚ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰਭੰਤਾ ਅਰਦਾਸ ਨਾਲ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰੀਆਂ ਦੀ ਅਗਵਾਈ 'ਚ ਨਗਰ ਕੀਰਤਨ ਕੱਢਿਆ ਗਿਆ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪੁੱਜੀ।ਇਸ ਮੌਕੇ ਪਾਲਕੀ ਸਾਹਿਬ ਵੀ ਸਜਾਈ ਗਈ।ਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ ਤੇ ਸੰਗਠਨਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਸ਼ਾਮਲ ਹੋਏ। ਇਸ ਮੌਕੇ ਸੰਗਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਰਾਗੀ ਜੱਥਿਆਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘਾਂ ਵੱਲੋਂ ਗਤਕਾ, ਤਲਵਾਰਬਾਜ਼ੀ ਆਦਿ ਦਾ ਪ੍ਰਦਰਸ਼ਨ ਕੀਤਾ ਗਿਆ।