ਨੌਂਵੀ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ - ਸ੍ਰੀ ਗੁਰੂ ਤੇਗ਼ ਬਹਾਦਰ ਜੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੰਮਿਰਤਸਰ ਤੋਂ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਅਤੇ ਠਹਿਰਾਵ ਤੋਂ ਬਾਅਦ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਹੁੰਚੇਗਾ।