ਬਰਨਾਲਾ: ਬਾਬਾ ਜੀਵਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ - baba jeevan singh
🎬 Watch Now: Feature Video
ਬਰਨਾਲਾ: ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਬਰਨਾਲਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼ਹਿਰ ਦੀ ਸੰਧੂ ਪੱਤੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਦੀ ਹੁੰਦੇ ਹੋਏ ਵਾਪਸ ਗੁਰੂ ਘਰ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਸੰਧੂ ਪੱਤੀ ਬਰਨਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ ਹੈ। ਨਗਰ ਕੀਰਤਨ ਦੌਰਾਨ ਰਾਗੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਲੰਗਰ ਲਗਾਏ ਗਏ।