ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ ਜੋ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਰਵਾਨਾ ਹੋਇਆ ਸੀ, ਇਹ ਨਗਰ ਕੀਰਤਨ ਹਲਕਾ ਬਸੀ ਪਠਾਣਾਂ ਦੇ ਦਰਜਨਾਂ ਪਿੰਡਾਂ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਸੰਗਤ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਗਰ ਕੀਰਤਨ ਦੌਰਾਨ ਸੰਗਤ ਦਾ ਭਾਰੀ ਇੱਕਠ ਤੇ ਉਤਸ਼ਾਹ ਵੇਖਣ ਨੂੰ ਮਿਲਿਆ।