thumbnail

By

Published : Nov 10, 2019, 9:34 PM IST

ETV Bharat / Videos

ਰੂਪਨਗਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਨਗਰ ਕੀਰਤਨ ਵਿੱਚ ਫੁੱਲਾਂ ਨਾਲ ਲੱਦੀ ਪਾਲਕੀ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਨਗਰ ਕੀਰਤਨ ਦੇ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਹਿੱਸਾ ਲਿਆ ਤੇ ਆਨੰਦ ਮਾਨਿਆ। ਇਸ ਮੌਕੇ ਸ਼ਹਿਰ ਦੇ ਵਿੱਚ ਸਾਧ ਸੰਗਤ ਦੀ ਸੇਵਾ ਵਾਸਤੇ ਥਾਂ-ਥਾਂ ਉੱਤੇ ਲੰਗਰ ਲਗਾਏ ਗਏ।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.