ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ - Nagar kirtan
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ 'ਚ ਪੰਚਾਇਤੀ ਗੁਰਦੁਆਰਾ ਹਮਾਯੂੰਪੁਰ ਸਰਹਿੰਦ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਥਾਵਾ ਤੋਂ ਹੁੰਦਾ ਹੋਇਆ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਜਿੱਥੇ ਰਾਗੀ ਜੱਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉੱਥੇ ਹੀ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜੀ ਹੋਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।