ਇਤਿਹਾਸਕ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਰੋਹਟਾ ਸਾਹਿਬ ਤੋਂ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ - ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਰੋਹਟਾ ਸਾਹਿਬ ਤੋਂ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ
🎬 Watch Now: Feature Video
ਪਟਿਆਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਦੇ ਜਨਮ ਦਿਹਾੜੇ ਮੌਕੇ ਨਾਭਾ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਰੋਹਟਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਦਾ ਆਯੋਜਨ ਐਸਜੀਪੀਸੀ , ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਤੇ ਸਮੂਹ ਸੰਗਤਾਂ ਵੱਲੋਂ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਦੇ ਕਈ ਆਗੂ ਮੌਜੂਦ ਰਹੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਵੀਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਬਾਬਾ ਫ਼ਤਿਹ ਸਿੰਘ ਨੂੰ ਸਮਰਪਿਤ ਹੈ।