ਨੰਬਰਦਾਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਸ੍ਰੀ ਮੁਕਤਸਰ ਸਾਹਿਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11281008-252-11281008-1617591298440.jpg)
ਸ੍ਰੀ ਮੁਕਤਸਰ ਸਾਹਿਬ: ਨੰਬਰਦਾਰ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ 'ਚ ਪੰਜਾਬ ਸਰਕਾਰ ਖਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਂ ਜ਼ਿਲ੍ਹਾ ਦੇ ਕਈ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਆਪਣੀਆਂ ਹੱਕੀ ਮੰਗਾਂ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਹਮੇਸ਼ਾ ਉਨ੍ਹਾਂ ਨੂੰ ਲਾਰੇ ਹੀ ਲਗਾਏ ਗਏ, ਪਰ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।