ਨਾਰਕੋਟਿਕ ਸੈੱਲ ਨੇ 3 ਹਜ਼ਾਰ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ - narcotic cell arrested 1
🎬 Watch Now: Feature Video
ਤਰਨ ਤਾਰਨ: ਨਾਰਕੋਟਿਕ ਸੈੱਲ ਦੀ ਟੀਮ ਨੇ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਦੇ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਆਰੋਪੀ ਵਿਰੁੱਧ ਥਾਣਾ ਪੱਟੀ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਨਾਰਕੋਟਿਕ ਸੈੱਲ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੱਟੀ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਇੱਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਹੈ। ਸੂਚਨਾ ਦੇਣ ਵਾਲੇ ਨੇ ਦੱਸਿਆ ਕਿ ਉੱਕਤ ਵਿਅਕਤੀ ਕੈਰੋਂ ਪਿੰਡ ਵਿੱਚ ਆ ਰਿਹਾ ਹੈ। ਇਸ ਸੂਚਨਾ ਦੇ ਆਧਾਰ ਤੇ ਉੱਕਤ ਪਿੰਡ ਵਿੱਚ ਨਾਕੇਬੰਦੀ ਦੌਰਾਨ ਕੰਵਰਪਾਲ ਸਿੰਘ ਨਾਂਅ ਦੇ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।