ਨਵਜੋਤ ਕੌਰ ਸਿੱਧੂ ਨੇ ਬਿਕਰਮ ਮਜੀਠੀਆ ਤੇ ਸੋਨੀਆ ਮਾਨ ’ਤੇ ਸਾਧੇ ਨਿਸ਼ਾਨੇ - ਪੰਜਾਬ
🎬 Watch Now: Feature Video
ਅੰਮ੍ਰਿਤਸਰ:ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Congress President Navjot Singh Sidhu) ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਵੱਲੋਂ ਅੰਮ੍ਰਿਤਸਰ ਦੇ ਸੰਤ ਨਗਰ ਇਲਾਕੇ ਦੇ ਵਿੱਚ ਸੜਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮ ਮਜੀਠੀਆ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਇਸਦੇ ਨਾਲ ਹੀ ਉਨ੍ਹਾਂ ਸੋਨੀਆ ਮਾਨ (Sonia Mann) ਦੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਚੰਗੀ ਸਪੀਚ ਦਿੰਦਾ ਹੈ ਇਸਦਾ ਮਤਲਬ ਇਹ ਨਹੀਂ ਕਿ ਉਸਨੇ ਕੁਝ ਚੰਗਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਜੇ ਸੋਨੀਆ ਮਾਨ ਨੇ ਆਪਣੀ ਪੰਜਾਬੀ ਇੰਡਸਟਰੀ ਛੱਡੀ ਹੈ ਤਾਂ ਨਵਜੋਤ ਸਿੱਧੂ ਨੇ ਵੀ ਆਪਣਾ ਕਾਰੋਬਾਰ ਛੱਡਿਆ ਹੈ। ਉਨ੍ਹਾਂ ਨਾਲ ਹੀ ਸੋਨੀਆ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਣ ਬਾਰੇ ਨਾ ਸੋਚੇ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਅਕਾਲੀ ਦਲ ਦੀ ਪੰਜਾਬ ਚ ਕੀ ਸਥਿਤੀ ਹੈ।