ਨਵਤੇਜ ਸਿੰਘ ਚੀਮਾ ਨੇ ਹਰਿਆਣਾ ਸਰਕਾਰ 'ਤੇ ਕੱਸੇ ਤੰਜ - ਹਰਿਆਣਾ ਸਰਕਾਰ
🎬 Watch Now: Feature Video
ਜਲੰਧਰ: ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਆਪਣਾ ਸੰਘਰਸ਼ ਤਿੱਖਾ ਕਰਨ ਲਈ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਹਨ ਪਰ ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਬਿਆਨ ਇੱਕ ਤਾਨਾਸ਼ਾਹੀ ਸਰਕਾਰ ਦੀ ਨਿਸ਼ਾਨੀ ਹੈ। ਉਨ੍ਹਾਂ ਇਸ ਦੀ ਸਖ਼ਤ ਨਿੰਦਾ ਕੀਤੀ। ਦਿੱਲੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਰਿਆਣਾ ਵਿੱਚ ਸਰਕਾਰ ਵੱਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਪੰਜਾਬ ਦੇ ਨੇਤਾ ਮੰਦਭਾਗਾ ਦੱਸ ਰਹੇ ਹਨ। ਉਨ੍ਹਾਂ ਮੁਤਾਬਿਕ ਲੋਕਤੰਤਰ ਵਿੱਚ ਸਭ ਨੂੰ ਆਪਣੇ ਅਧਿਕਾਰ ਦੇ ਲਈ ਪ੍ਰਦਰਸ਼ਨ ਕਰਨ ਦਾ ਹੱਕ ਹੈ ਅਤੇ ਕਿਸਾਨ ਵੀ ਦੇਸ਼ ਦਾ ਹਿੱਸਾ ਹਨ। ਕਿਸਾਨਾਂ ਨੂੰ ਕੇਂਦਰ ਦੁਆਰਾ ਗੱਲਬਾਤ ਦੇ ਲਈ ਬੁਲਾਉਣ ਦਾ ਚੀਮਾ ਨੇ ਸਵਾਗਤ ਕੀਤਾ।