ਜਲ੍ਹਿਆਂਵਾਲਾ ਬਾਗ 'ਚ NDRF ਵੱਲੋਂ 15 ਦਸੰਬਰ ਨੂੰ ਮੋਕ ਐਕਸਰਸਾਈਜ - ਅੰਮ੍ਰਿਤਸਰ ਵਿੱਚ ਮੋਕ ਐਕਸਰਸਾਈਜ
🎬 Watch Now: Feature Video
ਅੰਮ੍ਰਿਤਸਰ: ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ NDRF ਦੇ ਸਹਿਯੋਗ ਨਾਲ ਜਲ੍ਹਿਆਂਵਾਲਾ ਬਾਗ ਵਿਖੇ 15 ਦਸੰਬਰ 2021 ਨੂੰ ਦੁਪਿਹਰ 12 ਵਜੇ ਮੋਕ ਐਕਸਰਸਾਈਜ ਕੀਤੀ ਜਾਵੇਗੀ। ਇਸ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਅੰਮ੍ਰਿਤਸਰ ਦੇ ਐਸ.ਡੀ.ਐਮ ਟੀ ਬੈਨਿਥ ਨੇ ਦੱਸਿਆ ਕਿ ਇਸ ਮੋਕ ਐਕਸਰਸਾਈਜ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ। ਐਸ.ਡੀ.ਐਮ ਟੀ ਬੈਨਿਥ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਵਿਖੇ ਕੇਵਲ ਮੋਕ ਅਕਸਰਸਾਈਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਤੋਂ ਇਲਾਵਾਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚਣ ਤਾਂ ਜੋ ਮੋਕ ਐਕਸਰਸਾਈਜ ਨੂੰ ਵਧੀਆ ਢੰਗ ਨਾਲ ਕੀਤਾ ਜਾ ਸਕੇ।