ਪੰਜਾਬ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਨਾਲ ਧੋਖਾ- ਬਲਤੇਜ ਸਿੰਘ - ਨਵੇਂ ਖੇਤੀ ਕਾਨੂੰਨ
🎬 Watch Now: Feature Video
ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ। ਇਸ ਮਗਰੋਂ ਅੰਤਮ ਫੈਸਲੇ ਵਜੋਂ ਪੰਜਾਬ ਸਰਕਾਰ ਨੇ ਸੂਬੇ 'ਚ ਨਵੇਂ ਖੇਤੀ ਕਾਨੂੰਨ ਲਾਗੂ ਕਰ ਦਿੱਤੇ ਹਨ। ਜਿਥੇ ਇੱਕ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਦੱਸਿਆ, ਉਥੇ ਹੀ ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਕਿਸਾਨ ਜੱਥੇਬੰਦੀਆਂ ਦੀ ਪੈਰਵੀ ਕਰਨ ਵਾਲੇ ਵਕੀਲ ਬਲਤੇਜ ਸਿੰਘ ਸਿੱਧੂ ਨੇ ਇਨ੍ਹਾਂ ਬਿੱਲਾਂ ਨੂੰ ਖ਼ਾਨਾ ਪੂਰਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਬਣਾ ਕੇ ਸੂਬਾ ਸਰਕਾਰ ਨੇ ਮਹਿਜ਼ ਰੂਲਸ ਬਦਲੇ ਹਨ, ਅਸਲ 'ਚ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਮੰਨ ਲਿਆ ਹੈ। ਬਲਤੇਜ ਸਿੰਘ ਨੇ ਪੰਜਾਬ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਕੇਂਦਰ ਦੇ ਕਾਨੂੰਨਾਂ ਤੋਂ ਵੀ ਬੱਦਤਰ ਦੱਸਦੇ ਹੋਏ ਕਿਸਾਨਾਂ ਨਾਲ ਧੋਖਾ ਦੱਸਿਆ ਹੈ।
Last Updated : Oct 24, 2020, 6:09 PM IST