ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੌਜ਼ੀਟਿਵ ਦਾ 1 ਹੋਰ ਮਾਮਲਾ ਆਇਆ ਸਾਹਮਣੇ - ਫਤਿਹਗੜ੍ਹ ਸਾਹਿਬ 'ਚ ਕੋਰੋਨਾਵਾਇਰਸ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਇੱਕ ਹੋਰ ਮਰੀਜ਼ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਐਨਕੇ ਅਗਰਵਾਲ ਨੇ ਦੱਸਿਆ ਕਿ ਇਹ ਵਿਅਕਤੀ ਦੋ ਮਹੀਨੇ ਉੱਤਰ ਪ੍ਰਦੇਸ਼ ਰਹਿ ਕੇ ਵਾਪਸ ਸਰਹਿੰਦ ਆਇਆ ਸੀ, ਜਿਸਦੇ ਟੈਸਟ ਕਰਵਾਏ ਗਏ ਸਨ, ਜਿਸ ਤੋਂ ਬਾਅਦ ਇਹ ਕੋਰੋਨਾ ਪੌਜ਼ੀਟਿਵ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਵਿੱਚ 18 ਕੋਰੋਨਾ ਦੇ ਮਾਮਲੇ ਹੋ ਗਏ ਹਨ, ਜਿਨ੍ਹਾਂ ਵਿੱਚ ਦੋ ਠੀਕ ਹੋ ਗਏ ਹਨ, ਜੋ ਤਬਲੀਗੀ ਜਮਾਤ ਨਾਲ ਸਬੰਧਿਤ ਸਨ।