ਪਠਾਨਕੋਟ 'ਚ ਕੋਰੋਨਾ ਦੇ 19 ਨਵੇਂ ਮਾਮਲੇ ਆਏ ਸਾਹਮਣੇ
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਦੇ ਲਈ ਸਿਹਤ ਵਿਭਾਗ ਵੱਲੋਂ ਭੇਜਿਆ ਗਿਆ ਹੈ, ਜਿਸ ਨਾਲ ਪਠਾਨਕੋਟ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 132 ਤੱਕ ਪੁੱਜ ਗਈ ਹੈ। ਉੱਥੇ ਹੀ ਪਠਾਨਕੋਟ ਵਾਸੀਆਂ ਲਈ ਰਾਹਤ ਦੀ ਖਬਰ ਇਹ ਹੈ ਕਿ 6 ਲੋਕ ਸਿਹਤਯਾਬ ਹੋ ਕੇ ਘਰ ਚਲੇ ਗਏ ਹਨ। ਪਠਾਨਕੋਟ ਵਿੱਚ ਠੀਕ ਮਰੀਜਾਂ ਦੀ ਗਿਣਤੀ 71 ਹੋ ਚੁੱਕੀ ਹੈ ਅਤੇ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।