ਵੇਰਕਾ ਮਿਲਕ ਪਲਾਂਟ ਦੇ ਨਵੇਂ ਚੇਅਰਮੈਨ ਨਿਯੁਕਤ - ਵੇਰਕਾ ਮਿਲਕ ਪਲਾਂਟ ਦੇ ਨਵੇਂ ਚੇਅਰਮੈਨ
🎬 Watch Now: Feature Video
ਹੁਸ਼ਿਆਰਪੁਰ: ਸ਼ਹਿਰ ਦੇ ਵੇਰਕਾ ਮਿਲਕ ਪਲਾਂਟ (Verka Milk Plant) ‘ਚ ਨਵ ਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ (Vice Chairman) ਰਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ (Cabinet Minister Sangat Singh Giljian) ਦੀ ਅਗਵਾਈ ‘ਚ ਅਹੁਦਾ ਸੰਭਾਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪਾਰਟੀ ਤੋਂ ਉਪਰ ਕੋਈ ਵੀ ਅਹੁਦਾ ਨਹੀਂ ਹੁੰਦਾ ਹੈ ਅਤੇ ਜੇਕਰ ਕੋਈ ਵੀ ਆਗੂ ਪਾਰਟੀ ਦੇ ਖ਼ਿਲਾਫ਼ ਬਿਆਨ ਦਿੰਦਾ ਹੈ ਤਾਂ ਉਹ ਉਸ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਸਾਡਾ ਮਾਰਗਦਰਸ਼ਨ ਕੀਤਾ ਜਾਂਦਾ ਹੈ।