ਖੇਤੀ ਕਾਨੂੰਨਾਂ ਵਿਰੁੱਧ ਬੀਬੀਆਂ ਦਾ ਜਥਾ ਭਲਕੇ ਦੇਵੇਗਾ ਗ੍ਰਿਫ਼ਤਾਰੀ - ਲਾਲ ਕਿਲ੍ਹੇ ਵੱਲ ਨਿਸ਼ਾਨ ਸਾਹਿਬ ਲੈ ਕੇ ਮਾਰਚ
🎬 Watch Now: Feature Video
ਬਠਿੰਡਾ: ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਖ਼ਿਲਾਫ਼ ਬੀਬੀਆਂ ਦਾ ਜੱਥਾ ਗ੍ਰਿਫਤਾਰੀ ਦੇਣ ਲਈ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਖੇਤੀਬਾੜੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 19 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਿੱਖ ਨੌਜਵਾਨ ਦਿੱਲੀ ਲਾਲ ਕਿਲ੍ਹੇ ਵੱਲ ਨਿਸ਼ਾਨ ਸਾਹਿਬ ਲੈ ਕੇ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਤਿੰਨ ਖੇਤੀਬਾੜੀ ਨਾਲ ਸੰਬੰਧਤ ਕਾਲੇ ਕਾਨੂੰਨ ਵਾਪਸ ਨਹੀਂ ਲੈਂਦਾ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।