ਮਾਰਕਿਟ ਕਮੇਟੀ ਅਮਲੋਹ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦਾ ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨ - ਮਾਰਕੀਟ ਕਮੇਟੀ ਅਮਲੋਹ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਮਾਰਕਿਟ ਕਮੇਟੀ ਅਮਲੋਹ 'ਚ ਬੀਤੇ ਦਿਨੀਂ ਸੂਬਾ ਸਰਕਾਰ ਵੱਲੋਂ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ। ਨਿਯੁਕਤ ਕੀਤੇ ਚੇਅਰਮੈਨ ਦਾ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਮਾਰਕਿਟ ਕਮੇਟੀ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੇ ਕਿਹਾ ਕਿ ਜੋ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।