ਨਵ-ਨਿਯੁਕਤ ਡੀਸੀ ਅਪਨੀਤ ਰਿਆਤ ਨੇ ਸ਼ਹਿਰ ਦੇ ਸੁਧਾਰ ਕੰਮਾਂ ਬਾਰੇ ਕੀਤੀ ਚਰਚਾ - hoshiarpur news
🎬 Watch Now: Feature Video
2011 ਬੈਚ ਦੇ ਆਈਏਐੱਸ ਅਧਿਕਾਰੀ ਅਪਨੀਤ ਰਿਆਤ ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਿਆ। ਉਹ ਹੁਸ਼ਿਆਰਪੁਰ ਦੇ 145ਵੇਂ ਡੀਸੀ ਹਨ ਅਤੇ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਵਜੋਂ ਇਹ ਦੂਸਰੀ ਤਾਇਨਾਤੀ ਹੈ। ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰ ਸ਼ਹਿਰ ਦੇ ਸੁਧਾਰ ਕੰਮਾਂ ਬਾਰੇ ਚਰਚਾ ਕੀਤੀ। ਅਪਨੀਤ ਰਿਆਤ ਨੇ ਕਿਹਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਵਿੱਚ ਮੀਡੀਆ ਦੀ ਭੂਮਿਕਾ ਵੀ ਬੜੀ ਅਹਿਮ ਹੁੰਦੀ ਹੈ। ਰਿਆਤ ਨੇ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਵੱਖ-ਵੱਖ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ।