ਕਾਂਗਰਸ ਵੱਲੋਂ ਬਠਿੰਡਾ ਦਿਹਾਤੀ ਤੋਂ ਨਵੇਂ ਚੁਣੇ ਗਏ ਪ੍ਰਧਾਨਾਂ ਨੇ ਸੰਭਾਲਿਆ ਅਹੁਦਾ - ਪ੍ਰਧਾਨ ਕੁਲਵਿੰਦਰ ਸਿੰਘ ਨਰੂਆਣਾ
🎬 Watch Now: Feature Video
ਬਠਿੰਡਾ: ਬਠਿੰਡਾ ਦਿਹਾਤੀ ਦੇ ਕਾਂਗਰਸ ਵੱਲੋ ਨਵੇਂ ਚੁਣੇ ਗਏ ਬਠਿੰਡਾ ਦਿਹਾਤੀ ਪ੍ਰਧਾਨ ਕੁਲਵਿੰਦਰ ਸਿੰਘ ਨਰੂਆਣਾ ਅਤੇ ਕਿਰਨਦੀਪ ਕੌਰ ਵਿਰਕ ਪ੍ਰਧਾਨ ਨੇ ਅਹੁਦਾ ਸੰਭਾਲਿਆ, ਜਿਨ੍ਹਾਂ ਨੂੰ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਨੇ ਫੁੱਲਾਂ ਦੇ ਹਾਰ ਪਾ ਕੇ ਮੂੰਹ ਮਿੱਠਾ ਕਰਵਾਇਆ ਗਿਆ। ਜਿਸ ਦੌਰਾਨ ਉਨ੍ਹਾਂ ਨੇ ਸੋਨੀਆ ਗਾਂਧੀ ਰਾਹੁਲ ਗਾਂਧੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਵਾਂਗੇ ਅਤੇ ਕਾਂਗਰਸ ਨੂੰ ਅੱਗੇ ਲਿਜਾਣ ਲਈ ਪੂਰੀ ਸੇਵਾ ਕਰਾਂਗੇ। ਇਸ ਦੌਰਾਨ ਹਰਵਿੰਦਰ ਸਿੰਘ ਲਾਡੀ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਬਠਿੰਡਾ ਦਿਹਾਤੀ ਪ੍ਰਧਾਨ ਕੁਲਵਿੰਦਰ ਸਿੰਘ ਨਰੂਆਣਾ, ਐਕਟਿੰਗ ਪ੍ਰਧਾਨ ਕਿਰਨਦੀਪ ਕੌਰ ਵਿਰਕ ਹਾਜ਼ਰ ਸਨ।