thumbnail

By

Published : Nov 26, 2021, 4:06 PM IST

ETV Bharat / Videos

ਆਪਣੀਆਂ ਮੰਗਾਂ ਨੂੰ ਲੈਕੇ ਐੱਨ.ਐੱਚ.ਐੱਮ ਮੁਲਾਜ਼ਮਾਂ ਨੇ ਬੱਸ ਸਟੈਂਡ ਕੀਤਾ ਜ਼ਾਮ

ਬਠਿੰਡਾ : ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਐੱਨ.ਐੱਚ.ਐੱਮ ਕਾਮਿਆਂ ਵੱਲੋਂ ਅੱਜ ਸਿਵਲ ਹਸਪਤਾਲ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਉਪਰੰਤ ਉਨ੍ਹਾਂ ਵੱਲੋਂ ਸ਼ਹਿਰ 'ਚ ਮਾਰਚ ਕਰਦੇ ਹੋਏ ਬੱਸ ਸਟੈਂਡ ਜ਼ਾਮ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦਾ ਪੁਤਲਾ ਫੂਕਦੇ ਹੋਏ ਐੱਨ.ਐੱਚ.ਐੱਮ ਕਾਮਿਆਂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਇਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਅਗਲੇ ਦਿਨਾਂ 'ਚ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.