NHM ਮੁਲਾਜਮਾਂ ਦੀ ਹੜਤਾਲ ਲਗਾਤਾਰ ਜਾਰੀ - ਪੱਕਾ ਕਰਨ ਦੀ ਮੰਗ
🎬 Watch Now: Feature Video
ਫਰੀਦਕੋਟ: ਸੂਬੇ ਦੇ ਵਿੱਚ ਨੈਸ਼ਨਲ ਹੈਲਥ ਮਿਸ਼ਨ ਰਾਹੀਂ ਭਰਤੀ ਕੀਤੇ ਸਿਹਤ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀ ਸਿਹਤ ਕਾਮਿਆਂ ਵੱਲੋਂ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਸਰਕਾਰ ਖਿਲਾਫ਼ ਭੜਾਸ ਕੱਢੀ ਜਾ ਰਹੀ ਹੈ। ਫਰੀਦਕੋਟ ਵਿੱਚ ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਪੱਕਾ ਕਰਨ ਦੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਹੈ। ਸਿਹਤ ਮੁਲਾਜ਼ਮਾਂ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੀਐਮ ਚੰਨੀ ਦਾ ਘਿਰਾਓ ਕੀਤਾ ਜਾਵੇਗਾ।