ਐਨਐਚਐਮ ਸਿਹਤ ਕਾਮਿਆਂ ਨੇ ਇੱਕ ਦੀ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ - NHM health workers
🎬 Watch Now: Feature Video
ਪਠਾਨਕੋਟ: ਸੂਬੇ ਭਰ ਵਿੱਚ ਐੱਨਐੱਚਐੱਮ ਸਿਹਤ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਦਿਨ ਦੀ ਹੜਤਾਲ ਕੀਤੀ। ਪਠਾਨਕੋਟ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵੀ ਇਨ੍ਹਾਂ ਸਿਹਤ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 2017 'ਚ ਕਾਂਗਰਸ ਸਰਕਾਰ ਨੇ ਇਨ੍ਹਾਂ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਇਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਕੀਤਾ ਜਾਵੇਗਾ। ਹੁਣ ਸਰਕਾਰ ਤਿੰਨ ਸਾਲਾਂ ਤੋਂ ਬਾਅਦ ਵੀ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਨਾ ਕੀਤਾ ਤਾਂ ਉਹ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੇ।