'ਸਰਕਾਰ ਵਾਅਦੇ ਕਰ ਕੇ ਮੁਕਰੀ, ਖਾਮਿਆਜਾ ਵੋਟਾਂ 'ਚ ਭੁਗਤਣਾ ਪਵੇਗਾ'
🎬 Watch Now: Feature Video
ਮਾਨਸਾ: ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ) ਯੂਨੀਅਨ ਵੱਲੋਂ ਮਾਨਸਾ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਭਰ ਦੇ ਐਨਐਚਐਮ ਕਰਮਚਾਰੀਆਂ ਨੇ ਹਿੱਸਾ ਲਿਆ। ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਯੂਨੀਅਨ ਨਾਲ ਵਾਅਦੇ ਕਰਕੇ ਮੁਕਰੇ ਹਨ ਜਿਸ ਦੇ ਖਮਿਆਜੇ ਵਜੋਂ ਸਰਕਾਰ ਨੂੰ ਉਨ੍ਹਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਨੂੰ ਨਿਗੂਣੇ ਤਨਖ਼ਾਹ 'ਤੇ ਕੰਮ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।