ਜਲੰਧਰ ’ਚ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਉ, ਪੁਲਿਸ ਮੁਸਤੈਦ - ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਲੈ ਕੇ ਸ਼ਹਿਰ ਚ
🎬 Watch Now: Feature Video
ਜਲੰਧਰ: ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਲੈ ਕੇ ਸ਼ਹਿਰ ਚ ਨਾਈਟ ਕਰਫਿਉ ਲਗਾ ਦਿੱਤਾ ਗਿਆ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧ ’ਚ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਸ਼ਹਿਰ ’ਚ ਨਾਈਟ ਕਰਫਿਉ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗਿਆ ਹੋਇਆ ਹੈ। ਇਸ ਦੌਰਾਨ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੇ ਆਦੇਸ਼ ਦਿੱਤੇ ਗਏ ਹਨ। ਨਾਈਟ ਕਰਫਿਉ ਦੌਰਾਨ ਦੇਰ ਰਾਤ ਪੁਲਿਸ ਪ੍ਰਸ਼ਾਸਨ ਵੱਲੋਂ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੋਕ ਕਰਫਿਉ ਦੌਰਾਨ ਬਾਹਰ ਘੁੰਮਦੇ ਹੋਏ ਦਿਖੇ ਤਾਂ ਉਨ੍ਹਾਂ ਦੇ ਚਾਲਾਨ ਕੱਟੇ ਜਾਣਗੇ। ਨਾਲ ਹੀ ਐੱਫਆਰਆਈ ਵੀ ਦਰਜ ਕੀਤੀ ਜਾਵੇਗੀ।