'ਰੂਪਨਗਰ ਫਿਲਹਾਲ ਕੋਰੋਨਾ ਵਾਇਰਸ ਤੋਂ ਰਹਿਤ' - ਕੋਰੋਨਾ ਵਾਇਰਸ
🎬 Watch Now: Feature Video
ਰੂਪਨਗਰ: ਜ਼ਿਲ੍ਹੇ ਵਿੱਚ ਹਾਲੇ ਤੱਕ ਕੋਈ ਵੀ ਕੋਰੋਨਾ ਪੌਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਇਹ ਜਾਣਕਾਰੀ ਰੂਪਨਗਰ ਦੇ ਸਿਵਲ ਸਰਜਨ ਡਾ. ਐਚ ਐਨ ਸ਼ਰਮਾ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਹੁਣ ਤੱਕ 190 ਕੋਰੋਨਾ ਦੇ ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 163 ਦੀਆਂ ਰਿਪੋਰਟਾਂ ਨੈਗੇਟਿਵ ਆ ਚੁੱਕੀਆਂ ਹਨ, 25 ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ ਉਹ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਦੇ ਵਿੱਚ ਦਾਖਲ ਹਨ ਅਤੇ ਉਨ੍ਹਾਂ ਦੀ ਸਿਹਤ ਫਿਲਹਾਲ ਠੀਕ ਹੈ।