ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਈਦ ਮੌਕੇ ਇਕੱਠ ਨਹੀਂ ਹੋਵੇਗਾ: ਸਈਅਦ ਮੁਹੰਮਦ ਜ਼ੁਬੇਰ - ਕੋਰੋਨਾ ਦੇ ਫੈਲਾਅ
🎬 Watch Now: Feature Video
ਫਤਿਹਗੜ੍ਹ ਸਾਹਿਬ: ਦੇਸ਼ ਭਰ ’ਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਈਦ ਦੇ ਇਸ ਪਵਿੱਤਰ ਦਿਹਾੜੇ ਮੌਕੇ ਮੁਸਲਿਮ ਭਾਈਚਾਰੇ ਵਲੋਂ ਇਕ ਦੂਸਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਫਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ ਸਥਿਤ ਮਜ਼ਾਰ ’ਤੇ ਈਦ ਉੱਲ ਫ਼ਿਤਰ ਦਾ ਤਿਉਹਾਰ 14 ਮਈ ਨੂੰ ਸੰਕੇਤਕ ਤੌਰ ’ਤੇ ਮਨਾਇਆ ਜਾ ਰਿਹਾ ਹੈ। ਰੋਜ਼ਾ ਸਰੀਫ਼ ਦੇ ਖ਼ਲੀਫਾ ਸਈਅਦ ਮੁਹੰਮਦ ਸਾਦਿਕ ਰਜ਼ਾ ਦੇ ਭਰਾ ਸਈਦ ਜ਼ੁਬੈਰ ਮੁਹੰਮਦ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਅਤੇ ਕੋਰੋਨਾ ਦੇ ਫੈਲਾਅ ਤੋਂ ਬਚਾਓ ਨੂੰ ਧਿਆਨ ’ਚ ਰੱਖਦੇ ਹੋਏ ਈਦ ਉੱਲ ਫ਼ਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।