20 ਲੱਖ ਕਰੋੜ ਦੇ ਪੈਕੇਜ ਨਾਲ ਕਿਸੇ ਨੂੰ ਕੋਈ ਫਾਇਦਾ ਨਹੀਂ: ਸੁੰਦਰ ਸ਼ਾਮ ਅਰੋੜਾ - ਪੰਜਾਬ ਦੇ ਉਦਯੋਗ ਮੰਤਰੀ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਿੱਚ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕੋਵਿਡ ਦੌਰਾਨ ਜਾਰੀ ਕੀਤੇ 20 ਲੱਖ ਕਰੋੜ ਦੇ ਪੈਕੇਜ ਬਾਰੇ ਕਿਹਾ ਕਿ ਇਸ ਨਾਲ ਕਿਸੇ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇਸ ਪੈਕੇਜ ਦੇ ਵਿੱਚ ਸਿਰਫ਼ ਕਰਜ਼ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਸੀ ਕਿ ਪੰਜਾਬ ਦੀਆਂ ਇੰਡਸਟਰੀ 'ਤੇ ਜੋ ਵੀ ਬੈਂਕ ਲੋਨ ਹੈ, ਉਸ 'ਤੇ ਘੱਟੋ-ਘੱਟ ਛੇ ਮਹੀਨੇ ਦੇ ਲਈ ਬੈਂਕ ਲੋਨ ਦਾ ਵਿਆਜ ਮੁਆਫ ਕੀਤਾ ਜਾਵੇ।