ਜ਼ਿਲ੍ਹੇ ਦੇ ਹਸਪਤਾਲਾਂ 'ਚ ਬੈੱਡਾਂ ਦੀ ਨਹੀਂ ਕੋਈ ਕਮੀ-ਵਧੀਕ ਡਿਪਟੀ ਕਮਿਸ਼ਨਰ - new cases in Punjab today
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11738680-848-11738680-1620838910344.jpg)
ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਸਖ਼ਤੀ ਵਰਤੀ ਰਹੀ ਹੈ। ਉਥੇ ਹੀ ਪ੍ਰਸ਼ਾਸਨ ਵੀ ਪੂਰੀ ਤਨਦੇਹੀ ਨਾਲ ਸੇਵਾ ਕਰ ਰਿਹਾ ਹੈ। ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਚੱਲਦਿਆਂ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ 'ਚ ਬੈੱਡਾਂ ਅਤੇ ਆਕਸੀਜਨ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ਨੂੰ ਲੈਕੇ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ, ਉਸ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਈ ਲੱਛਣ ਲੱਗਦੇ ਹਨ ਤਾਂ ਜਾਂਚ ਜ਼ਰੂਰ ਕਰਵਾਈ ਜਾਵੇ ਅਤੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਵੀ ਕੀਤੀ।