ਹੁਣ ਨਰਸਿੰਗ ਸਟਾਫ਼ ਵੀ ਧਰਨੇ ’ਤੇ - ਪੰਜਾਬ ਰੋਡਵੇਜ਼ ਕਰਮੀਆਂ
🎬 Watch Now: Feature Video
ਜਲੰਧਰ: ਅੱਜ ਪੂਰੇ ਪੰਜਾਬ ਵਿੱਚ ਜਿੱਥੇ ਇਕ ਪਾਸੇ ਪੰਜਾਬ ਰੋਡਵੇਜ਼ ਕਰਮੀਆਂ ਨੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਹੈ। ਦੂਸਰੇ ਪਾਸੇ ਅੱਜ ਪੰਜਾਬ ਸਿਹਤ ਵਿਭਾਗ ਦੀ ਨਰਸਿੰਗ ਸਟਾਫ਼ ਵੱਲੋਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਲੰਧਰ ਦੇ ਸਿਵਲ ਹਸਪਤਾਲ ਵਿੱਚ ਵੀ ਅੱਜ ਨਰਸਿੰਗ ਸਟਾਫ਼ ਵੱਲੋਂ ਹਸਪਤਾਲ ਦੀ ਬਿਲਡਿੰਗ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਨਰਸਿੰਗ ਸਟਾਫ਼ ਨੂੰ ਅਣਗੌਲੇ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਕਟੌਤੀ ਕੀਤੇ ਜਾਣ ਤੇ ਹੜਤਾਲ ਕੀਤੀ ਗਈ। ਇਹ ਹੜਤਾਲ ਅਣਮਿੱਥੇ ਸਮੇਂ ਲਈ ਐਲਾਨ ਦਿੱਤੀ ਗਈ ਹੈ।