ਨਰਸਿੰਗ ਦਿਵਸ ਮੌਕੇ ਸਿਵਲ ਹਸਪਤਾਲ ’ਚ ਨਰਸਾਂ ਨੂੰ ਕੀਤਾ ਗਿਆ ਸਨਮਾਨਿਤ - ਨਰਸਿੰਗ ਦਿਵਸ ਮਨਾਇਆ
🎬 Watch Now: Feature Video
ਗੁਰਦਾਸਪੁਰ: ਦੇਸ਼ ਭਰ ਵਿੱਚ ਨਰਸਿੰਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਕੋਰੋਨਾ ਮਹਾਂਮਾਰੀ ਦੌਰਾਨ ਜੋ ਨਰਸਾਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਫਰੰਟ ਲਾਈਨ ’ਤੇ ਲੋਕ ਸੇਵਾ ਕਰ ਰਹੀਆਂ ਹਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਦੱਸ ਦਈਏ ਕਿ ਜਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਕੇਕ ਕੱਟ ਕੇ ਨਰਸਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾ ਵੱਲੋਂ ਕੋਰੋਨਾ ਆਈਸੋਲੇਸ਼ਨ ਵਾਰਡ ਵਿੱਚ ਕੰਮ ਕਰਨ ਵਾਲੀਆਂ ਨਰਸਾਂ ਦਾ ਸਨਮਾਨ ਕੀਤਾ ਅਤੇ ਨਰਸਿੰਗ ਦਿਵਸ ’ਤੇ ਵਧਾਈ ਦਿੱਤੀ। ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾਂ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਨਰਸਾਂ ਵਲੋਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਫਰੰਟ ਲਾਈਨ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।