ਕੌਮਾਂਤਰੀ ਨਰਸ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਰਸਾਂ ਸਨਮਾਨਿਤ - ਸ਼੍ਰੋਮਣੀ ਅਕਾਲੀ ਦਲ ਵਲੋਂ ਨਰਸਾਂ ਸਨਮਾਨਿਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11742381-387-11742381-1620890475967.jpg)
ਅੰਮ੍ਰਿਤਸਰ:ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿਚ ਪਾ ਮਰੀਜ਼ਾਂ ਦੀ ਸਿਹਤ ਦਾ ਧਿਆਨ ਰੱਖ ਰਹੀਆਂ ਨਰਸਾਂ ਦੇ ਸਨਮਾਨ ਵਜੋਂ ਅੱਜ ਕੌਮਾਂਤਰੀ ਨਰਸ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਕੰਮ ਕਰ ਰਹੀਆਂ ਨਰਸਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਮਾਤਾ ਬੀਬੀ ਡਾਂ ਅਵਤਾਰ ਕੌਰ ਨੇ ਕਿਹਾ ਕਿ ਇਸ ਕੋਰੋਨਾ ਕਾਲ ਵਿਚ ਦਿਨ-ਰਾਤ ਮਿਹਨਤ ਕਰ ਰਹੀਆਂ ਨਰਸਾਂ ਦਾ ਅੱਜ ਦੇ ਸ਼ੁਭ ਦਿਹਾੜੇ ‘ਤੇ ਸਨਮਾਨ ਕਰਨਾ ਬਣਦਾ ਹੈ ਕਿਉੰਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰ ਰਹੀਆਂ ਹਨ ਅਤੇ ਆਸ ਕਰਦੇ ਹਾਂ ਹਮੇਸ਼ਾ ਇਸ ਤਰ੍ਹਾ ਹੀ ਮਨੁੱਖਤਾ ਦੀ ਸੇਵਾ ਕਰਦੀਆਂ । ਅਕਾਲੀ ਦੇ ਇਸ ਉਪਰਾਲੇ ਦੀ ਨਰਸਾਂ ਵਲੋਂ ਸ਼ਲਾਘਾ ਕੀਤੀ ਗਈ ਤੇ ਪਾਰਟੀ ਦਾ ਧੰਨਵਾਦ ਕੀਤਾ ਗਿਆ।