ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਕੀਤਾ ਜਾਮ - ਨਰਸਿੰਗ ਐਸੋਸੀਏਸ਼ਨ
🎬 Watch Now: Feature Video
ਗੁਰਦਾਸਪਰ: ਪੰਜਾਬ ਨਰਸਿੰਗ ਐਸੋਸੀਏਸ਼ਨ ਵੱਲੋਂ ਬਬਰੀ ਬਾਈਪਾਸ ਗੁਰਦਾਸਪਰ ਵਿਖੇ ਅੰਮ੍ਰਿਤਸਰ ਪਠਾਨਕੋਟ ਹਾਈਵੇ ਜਾਮ ਕੀਤਾ ਗਿਆ। ਇਸ ਮੌਕੇ ਤੇ ਨਰਸਿੰਗ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਚੰਨੀ ਅਤੇ ਖ਼ਜ਼ਾਨਾ ਮੰਤਰੀ ਦਾ ਪਿੱਟ ਸਿਆਪਾ ਕੀਤਾ ਅਤੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ, ਸਰਕਾਰ ਨੂੰ ਅਸੀਂ ਆਪਣੀ ਗੱਲ ਬਾਰ-ਬਾਰ ਦੱਸੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੋ ਵੀ ਸਿਹਤ ਸਹੂਲਤਾਂ ਪ੍ਰਭਾਵਿਤ ਹੋ ਰਹੀਆਂ ਹਨ, ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।