ਅੰਮ੍ਰਿਤਸਰ ’ਚ ਨਰਸਿੰਗ ਸਟਾਫ ਵੱਲੋਂ ਹੜਤਾਲ - ਨਰਸਿੰਗ ਸਟਾਫ ਦੇ ਹੜਤਾਲ ਕਾਰਨ ਆਮ ਲੋਕ ਪਰੇਸ਼ਾਨ
🎬 Watch Now: Feature Video
ਅੰਮ੍ਰਿਤਸਰ: ਸੂਬੇ ਦੇ ਵਿੱਚ ਚੰਨੀ ਸਰਕਾਰ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਵੱਖ ਵੱਖ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਅੰਮ੍ਰਿਤਸਰ ਦੇ ਸਿਵਲ ਹਸਪਤਾਲ ’ਚ ਨਰਸਿੰਗ ਸਟਾਫ ਵੱਲੋਂ ਹੜਤਾਲ ਕੀਤੀ ਗਈ ਹੈ। ਪ੍ਰਦਰਸ਼ਨਕਾਰੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਓਧਰ ਦੂਜੇ ਪਾਸੇ ਨਰਸਿੰਗ ਸਟਾਫ ਦੇ ਹੜਤਾਲ ਕਾਰਨ ਆਮ ਲੋਕ ਪਰੇਸ਼ਾਨ ਵਿਖਾਈ ਦੇ ਰਹੇ ਹਨ। ਹਸਪਤਾਲ ਦੇ ਵਿੱਚ ਦਵਾਈ ਲੈਣ ਆਈ ਲੋਕਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਕਿਉਂਕਿ ਇਸ ਹੜਤਾਲ ਕੀਤੇ ਜਾਣ ਕਾਰਨ ਉਨ੍ਹਾਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।