ਅਕਾਲੀ ਦਲ ਉੱਤੇ ਲਗੇ ਸੰਵਿਧਾਨ ਨਾਲ ਛੇੜਛਾੜ ਕਰਨ ਦੇ ਆਰੋਪ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਚੱਲ ਰਹੇ ਮਾਮਲੇ 'ਚ ਕੋਰਟ ਵੱਲੋਂ ਜਲਦ ਸੁਣਵਾਈ ਕੀਤੀ ਜਾਵੇਗੀ। ਇਹ ਕੇਸ ਸਾਲ 2009 ਵਿੱਚ ਬਲਵੰਤ ਸਿੰਘ ਖੇੜਾ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ। ਖੇੜਾ ਦਾ ਆਰੋਪ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਵਿਧਾਨ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਬਰਾੜ ਸਣੇ ਹੋਰ ਕਈ ਅਕਾਲੀ ਨੇਤਾਵਾਂ ਤੇ ਦੋਸ਼ ਲਗੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਕਤੂਬਰ ਨੂੰ ਰੱਖ ਗਈ ਹੈ। ਇਸ ਕੇਸ ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਹੋ ਸਕਦਾ ਹੈ। ਇਸ ਨਾਲ ਅਕਾਲੀ ਦਲ ਦੀਆਂ ਆਉਣ ਵਾਲੇ ਸਮੇਂ ਦੌਰਾਨ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।