73rd Republic Day: ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਜਲੰਧਰ 'ਚ ਫ਼ਹਿਰਾਇਆ ਝੰਡਾ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
🎬 Watch Now: Feature Video
ਜਲੰਧਰ: ਪੰਜਾਬ ਵਿਖੇ ਜਲੰਧਰ 'ਚ 73ਵਾਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵੇਰੇ ਇੱਥੇ ਕੌਮੀ ਝੰਡਾ ਫ਼ਹਿਰਾਇਆ। ਇਸ ਤੋਂ ਬਾਅਦ, ਉਨ੍ਹਾਂ ਨੇ ਪੁਲਿਸ ਵੱਲੋਂ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਕੋਰੋਨਾ ਕਾਲ ਦੀਆਂ ਹਦਾਇਤਾਂ ਦੇ ਚੱਲਦਿਆਂ ਗਣਤੰਤਰ ਦਿਵਸ ਦਾ ਪ੍ਰੋਗਰਾਮ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ ਹੈ। ਪ੍ਰੋਗਰਾਮ ਵਿੱਚ ਕੋਈ ਝਾਕੀ ਨਹੀਂ ਕੱਢੀ ਗਈ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਹੋਇਆ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ।