ਹੁਣ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਵੀ ਖੋਲ੍ਹਿਆ ਕੈਪਟਨ ਖਿਲਾਫ਼ ਮੋਰਾਚ, 6 ਅਪ੍ਰੈਲ ਨੂੰ ਹੱਲਾ-ਬੋਲ - ਸਰਕਾਰ ਖਿਲਾਫ ਹੱਲਾ ਬੋਲ
🎬 Watch Now: Feature Video
ਸੂਬੇ ਭਰ ਚ ਪੰਜਾਬ ਸਰਕਾਰ ਖਿਲਾਫ ਸਕੂਲ ਪ੍ਰਬੰਧਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਲਗਾਤਾਰ ਸਕੂਲ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖਿਲਾਫ 6 ਅਪ੍ਰੈਲ ਨੂੰ ਅੰਦੋਲਨ ਕਰਨ ਦਾ ਐਲਾਨ ਕੀਤ ਾਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਰਕਾਰ ਕੋਰੋਨਾ ਦੇ ਨਾਂ ’ਤੇ ਸਕੂਲ ਕਾਲਜਾਂ ਨੂੰ ਬੰਦ ਕਰ ਰਹੀ ਹੈ ਜਦੋਂ ਕਿ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਏ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸਕੂਲ ਨਾ ਖੋਲ੍ਹਿਆ ਤਾਂ ਆਉਣ ਵਾਲੇ ਦਿਨਾਂ ਚ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।