ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਸਰਕਾਰ ਵੱਲੋਂ ਅੰਗ੍ਰੇਜ਼ੀ ਭਾਸ਼ਾ ਨੂੰ ਪਹਿਲ - ਪੰਜਾਬੀ ਭਾਸ਼ਾ ਦਾ ਭਵਿੱਖ ਧੁੰਦਲਾ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਵਿਸ਼ਵ ਦੇ ਵਿੱਚ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ ਓਥੇ ਹੀ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਲੱਗਾਏ ਗਏ ਹੋਰਡਿੰਗਾਂ 'ਤੇ ਅੰਗ੍ਰੇਜ਼ੀ ਭਾਸ਼ਾ ਦੀ ਵਰਤੋਂ ਕਰਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸੀ.ਐਮ. ਸਿਟੀ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਥੋੜੀ ਦੂਰੀ 'ਤੇ ਲੱਗੇ ਬੋਰਡ 'ਤੇ ਪੰਜਾਬੀ ਭਾਸ਼ਾ ਦੀ ਬਜਾਏ ਅੰਗ੍ਰੇਜ਼ੀ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਤੋਂ ਸਾਫ਼ ਜਾਪਦਾ ਹੈ ਕਿ ਕੈਪਟਨ ਪੰਜਾਬੀ ਨੂੰ ਨਹੀਂ ਅੰਗ੍ਰੇਜ਼ੀ ਭਾਸ਼ਾ ਨਾਲ ਕਿੰਨਾ ਪਿਆਰ ਹੈ। ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੈਪਟਨ ਸਰਕਾਰ ਵੱਲੋਂ ਅੰਗ੍ਰੇਜ਼ੀ ਭਾਸ਼ਾ ਨਾਲ ਵਿਖਾਏ ਪਿਆਰ ਤੋਂ ਪੰਜਾਬੀ ਭਾਸ਼ਾ ਦਾ ਭਵਿੱਖ ਧੁੰਦਲਾ ਵਿਖਾਈ ਦੇ ਰਿਹਾ ਹੈ।