ਮਜ਼ਦੂਰ ਦਿਵਸ: ਕਿਸਾਨ ਅਤੇ ਮਜ਼ਦੂਰਾਂ ਨੇ ਏਕਤਾ ਨੂੰ ਮਜ਼ਬੂਤ ਕਰਨ ਦਾ ਲਿਆ ਪ੍ਰਣ
🎬 Watch Now: Feature Video
ਰਾਏਕੋਟ ਦੀ ਦਾਣਾ ਮੰਡੀ ਵਿਖੇ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੀਕੇਯੂ(ਡਕੌੰਦਾ) ਜਿਲ੍ਹਾ ਲੁਧਿਆਣਾ ਵੱਲੋਂ ਜਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਜਿਸ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਉੱਥੇ ਹੀ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚੌਥੀ ਜਨਮ ਸ਼ਤਾਬਦੀ ਵੀ ਸ਼ਰਧਾ ਨਾਲ ਮਨਾਈ ਅਤੇ ਗੁਰੂ ਸਾਹਿਬ ਵੱਲੋਂ ਜਬਰ-ਜੁਲਮ ਖਿਲਾਫ਼ ਅਵਾਜ਼ ਬੁਲੰਦ ਕਰਦਿਆਂ ਪ੍ਰਾਪਤ ਕੀਤੀ ਸ਼ਹਾਦਤ ਨੂੰ ਯਾਦ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਨੇ ਵੱਡੀ ਗਿਣਤੀ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਪ੍ਰਣ ਲਿਆ।