20 ਨੂੰ ਕਿਸਾਨਾਂ ਦਾ ਵਿਸ਼ਾਲ ਜਥਾ ਹੋਵੇਗਾ ਦਿੱਲੀ ਰਵਾਨਾ
🎬 Watch Now: Feature Video
ਅੰਮ੍ਰਿਤਸਰ: ਕਿਸਾਨ ਸੰਘਰਸ਼ ਨੂੰ ਮਜਬੂਤ ਕਰਨ ਲਈ ਲਗਾਤਾਰ ਕਿਸਾਨ ਦਿੱਲੀ ਦੇ ਬਾਡਰਾਂ ਵੱਲ ਕੂਚ ਕਰ ਰਹੇ ਹਨ।ਉਸੇ ਲੜੀ ਤਹਿਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਇਕ ਵੱਡਾ ਜੱਥਾ ਤਿਆਰ ਹੈ। ਜਿਸ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦਿਹਾਤੀ ਅਤੇ ਹੋਰਨਾਂ ਜਿਲ੍ਹਿਆਂ ਦੇ ਪਿੰਡਾਂ ਵਿੱਚ ਤੇਜੀ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਲਖਵਿੰਦਰ ਸਿੰਘ ਵਰਿਆਮਨੰਗਲ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਨੇ ਸ਼ੁਰੂ ਕੀਤਾ ਸੀ ਪਰ ਹੁਣ ਇਹ ਇਕੱਲਾ ਕਿਸਾਨਾਂ ਦਾ ਅੰਦੋਲਨ ਨਹੀਂ ਹੈ ਹੁਣ ਇਹ ਜਨ ਅੰਦੋਲਨ ਬਣ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਹਿਮ ਹੈ ਕਿ ਸ਼ਾਇਦ ਕਿਸਾਨ ਚੁੱਪ ਕਰ ਕੇ ਬੈਠ ਜਾਣਗੇ ਅਤੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਰਕਾਰ ਨੇ ਸਭ ਉਪਰਾਲੇ ਕੀਤੇ ਪਰ ਸਰਕਾਰ ਫੇਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਏ ਬਿਨ੍ਹਾ ਪਿੱਛੇ ਨਹੀ ਹਟਣਗੇ।