ਹੋਲੇ ਮਹੱਲੇ ਮੌਕੇ ਪਾਬੰਦੀਆਂ ਕਾਰਨ ਸਿੱਖਾਂ ਦੀਆਂ ਭਾਵਨਵਾਂ ਨੂੰ ਪੁੱਜੀ ਠੇਸ਼-ਬੀਬੀ ਜਗੀਰ ਕੌਰ - Guru Ghar from all over the world
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11199624-693-11199624-1617000545117.jpg)
ਸ੍ਰੀ ਅਨੰਦਪੁਰ ਸਾਹਿਬ: ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲੇ ਨੂੰ ਲੈਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਖਾਲਸੇ ਦੇ ਪ੍ਰਤੀਕ ਇਸ ਤਿਉਹਾਰ ਦੀ ਬਹੁਤ ਮਹੱਤਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈਕੇ ਸਿਰਫ਼ ਪੰਜਾਬ 'ਤੇ ਹੀ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ, ਜਦ ਕਿ ਸਰਕਾਰ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਤੇ ਨਾਲ ਹੀ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ 'ਚ ਪ੍ਰਧਾਨ ਮੰਤਰੀ ਨੂੰ ਨਹੀਂ ਬੁਲਾਇਆ ਜਾਵੇਗਾ।