ਅੰਮ੍ਰਿਤਸਰ 'ਚ ਇੱਕ ਵਾਰ ਫੇਰ ਸ਼ਵੇਤ ਮਲਿਕ ਦਾ ਕਿਸਾਨਾਂ ਨੇ ਕੀਤਾ ਵਿਰੋਧ
🎬 Watch Now: Feature Video
ਅੰਮ੍ਰਿਤਸਰ: ਅੱਜ ਕਿਸਾਨਾਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦਾ ਵਿਰੋਧ ਕੀਤਾ। ਸ਼ਵੇਤ ਮਲਿਕ ਅੱਜ ਪਾਸਪੋਰਟ ਦਫਤਰ ਵਿੱਚ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਸਨ। ਕਿਸਾਨਾਂ ਨੂੰ ਸੂਚਨਾ ਮਿਲਣ 'ਤੇ ਉਹ ਵੀ ਉੱਥੇ ਪਹੁੰਚ ਗਏ ਤੇ ਸ਼ਵੇਤ ਮਲਿਕ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਉਹ ਇਸ ਤਰ੍ਹਾਂ ਸ਼ਾਤਮਈ ਢੰਗ ਨਾਲ ਭਾਜਪਾ ਆਗੂਆਂ ਦਾ ਵਿਰੋਧ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤਦੀਂ ਕਿਸਾਨ ਵਾਪਸ ਆਪਣੇ ਘਰ ਪਰਤਣਗੇ।